ਦੇਵੀਦਾਸਪੁਰਾ ਰੇਲ ਮਾਰਗ ‘ਤੇ ਕਿਸਾਨਾਂ ਦਾ ਚੱਲ ਰਿਹਾ ਧਰਨਾ 17ਵੇਂ ਦਿਨ ਵੀ ਜਾਰੀ

ਜੰਡਿਆਲਾ ਗੁਰੂ (ਅੰਮ੍ਰਿਤਸਰ) , 10 ਅਕਤੂਬਰ (ਨਿਊਜ਼ ਪੰਜਾਬ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ ‘ਤੇ ਚੱਲ ਰਹੇ ਪੱਕੇ ਮੋਰਚਿਆਂ ਦੇ 17ਵੇਂ ਦਿਨ ਵੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਧਰਨਾ ਨਿਰੰਤਰ ਜਾਰੀ ਹੈ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੁਖਵਿੰਦਰ ਸਿੰਘ ਸਭਰਾ, ਜਰਮਨਜੀਤ ਸਿੰਘ ਬੰਡਾਲਾ ਅਤੇ ਅਮਰਦੀਪ ਸਿੰਘ ਗੋਪੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਤੱਕ ਇਹ ਸੰਘਰਸ਼ ਨਿਰੰਤਰ ਜਾਰੀ ਰਹੇਗਾ।