ਅੰਮ੍ਰਿਤਸਰ ‘ਚ ਪਤੀ-ਪਤਨੀ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ

ਵੇਰਕਾ, 10 ਅਕਤੂਬਰ (ਨਿਊਜ਼ ਪੰਜਾਬ)- ਅੰਮ੍ਰਿਤਸਰ ਦੇ ਪੁਲਿਸ ਥਾਣਾ ਮੋਹਕਮਪੁਰਾ ਖੇਤਰ ‘ਚ ਪੈਂਦੇ ਇਲਾਕੇ ਸੁੰਦਰ ਨਗਰ ਬਟਾਲਾ ਰੋਡ ਵਿਖੇ ਅੱਜ ਸਵੇਰੇ ਬਜ਼ੁਰਗ ਪਤੀ-ਪਤਨੀ ਵਲੋਂ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਫਿੰਗਰ ਪ੍ਰਿੰਟ ਮਾਹਿਰਾਂ ਦੀ ਮਦਦ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।