ਗਿਆਨੀ ਹਰਪ੍ਰੀਤ ਸਿੰਘ ਵਲੋਂ ਭਾਈ ਹਰਸਿਮਰਨ ਸਿੰਘ ਦੀ ਨਵ ਪ੍ਰਕਾਸ਼ਿਤ ਪੁਸਤਕ ‘ਖ਼ਾਲਸਾ ਨੀਤੀ ਸ਼ਾਸਤਰ’ ਪੰਥ ਅਰਪਿਤ
ਅੰਮ੍ਰਿਤਸਰ, 10 ਅਕਤੂਬਰ (ਨਿਊਜ਼ ਪੰਜਾਬ)- ਭਾਈ ਗੁਰਦਾਸ ਇੰਸਟੀਚਿਊਟ ਆਫ਼ ਐਡਵਾਂਸ ਸਿੱਖ ਸਟੱਡੀਜ਼ ਸ੍ਰੀ ਅਨੰਦਪੁਰ ਸਾਹਿਬ ਦੇ ਮੁਖੀ ਅਤੇ ਉੱਘੇ ਸਿੱਖ ਵਿਦਵਾਨ ਭਾਈ ਹਰਸਿਮਰਨ ਸਿੰਘ ਦੀ ਨਵ ਪ੍ਰਕਾਸ਼ਿਤ ਪੁਸਤਕ ‘ਖ਼ਾਲਸਾ ਨੀਤੀ ਸ਼ਾਸਤਰ (ਰਾਜ ਕਰੇਗਾ ਖ਼ਾਲਸਾ ਦੇ ਵਿਸਮਾਦੀ ਗਲੋਬਲ ਪਸਾਰ) ਅੱਜ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰਨਾਂ ਸ਼ਖ਼ਸੀਅਤਾਂ ਵਲੋਂ ਅਕਾਲ ਤਖ਼ਤ ਸਕੱਤਰੇਤ ਵਿਖੇ ਪੰਥ ਅਰਪਣ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਗਿਆਨੀ ਮਲਕੀਤ ਸਿੰਘ ਵਰਪਾਲ, ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਭਾਈ ਰਾਮ ਸਿੰਘ, ਸਤਨਾਮ ਸਿੰਘ ਕੰਡਾ, ਜਸਪਾਲ ਸਿੰਘ ਢੱਡੇ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।