ਵੱਖ-ਵੱਖ ਜਥੇਬੰਦੀਆਂ ਨੇ ਖਰੜ-ਚੰਡੀਗੜ੍ਹ ਹਾਈਵੇ ਕੀਤਾ ਜਾਮ
ਖਰੜ, 10 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ‘ਚ ਹੋਏ ਕਥਿਤ ਵਜ਼ੀਫ਼ਾ ਘੁਟਾਲਾ, ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਅਤੇ ਉੱਤਰ ਪ੍ਰਦੇਸ਼ ‘ਚ ਇੱਕ ਲੜਕੀ ਦੀ ਜਬਰ ਜਨਾਹ ਤੋਂ ਬਾਅਦ ਹੱਤਿਆ ਦੇ ਰੋਹ ਵਜੋਂ ਵੱਖ-ਵੱਖ ਜਥੇਬੰਦੀਆਂ ਵਲੋਂ ਖਰੜ ਬੱਸ ਅੱਡੇ ਨੇੜੇ ਰੋਸ ਪ੍ਰਦਰਸ਼ਨ ਕਰਦੇ ਹੋਏ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਵਲੋਂ ਖਰੜ-ਚੰਡੀਗੜ੍ਹ ਹਾਈਵੇ ਨੂੰ ਜਾਮ ਕਰ ਦਿੱਤਾ ਗਿਆ।