ਦਲਿਤ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ‘ਤੇ ਤਪਾ ਸ਼ਹਿਰ ਰਿਹਾ ਖੁੱਲ੍ਹਾ

ਤਪਾ ਮੰਡੀ, 10 ਅਕਤੂਬਰ (ਨਿਊਜ਼ ਪੰਜਾਬ)- ਦਲਿਤ ਜਥੇਬੰਦੀਆਂ ਵਲੋਂ ਉੱਤਰ ਪ੍ਰਦੇਸ਼ ਦੇ ਹਾਥਰਸ ਵਿਖੇ ਦਲਿਤ ਲੜਕੀ ਨਾਲ ਹੋਏ ਜਬਰ-ਜਨਾਹ ਅਤੇ ਹੱਤਿਆ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਨੂੰ ਲੈ ਕੇ ਅਤੇ ਪੋਸਟ ਮੈਟ੍ਰਿਕ ਵਜ਼ੀਫ਼ਾ ਘੋਟਾਲੇ ਦੇ ਵਿਰੋਧ ‘ਚ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ‘ਤੇ ਜ਼ਿਲ੍ਹਾ ਬਰਨਾਲਾ ਦੇ ਤਪਾ ਸ਼ਹਿਰ ਦੇ ਬਾਜ਼ਾਰ ਆਮ ਦਿਨਾਂ ਦੀ ਤਰ੍ਹਾਂ ਖੁੱਲ੍ਹੇ ਰਹੇ ਅਤੇ ਬੰਦ ਦਾ ਅਸਰ ਵੇਖਣ ਨੂੰ ਨਹੀਂ ਮਿਲਿਆ ਅਤੇ ਨਾ ਹੀ ਕਿਸੇ ਜਥੇਬੰਦੀ ਵਲੋਂ ਬਾਜ਼ਾਰਾਂ ਨੂੰ ਬੰਦ ਕਰਨ ਲਈ ਆਖਿਆ ਗਿਆ ਹੈ। ਦੱਸਣਯੋਗ ਹੈ ਕਿ ਦਲਿਤ ਭਾਈਚਾਰੇ ਵਲੋਂ ਹਾਥਰਸ ਦੀ ਦਲਿਤ ਲੜਕੀ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਕੈਂਡਲ ਮਾਰਚ ਕੁਝ ਦਿਨ ਪਹਿਲਾਂ ਕੱਢਿਆ ਸੀ।