ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਨੇ ਫ਼ਿਰੋਜ਼ਪੁਰ-ਲੁਧਿਆਣਾ ਮੁੱਖ ਮਾਰਗ ਕੀਤਾ ਜਾਮ

ਅਜੀਤਵਾਲ, 10 ਅਕਤੂਬਰ (ਨਿਊਜ਼ ਪੰਜਾਬ)- ਫ਼ਿਰੋਜ਼ਪੁਰ-ਲੁਧਿਆਣਾ ਮੁੱਖ ਮਾਰਗ ‘ਤੇ ਅਜੀਤਵਾਲ (ਮੋਗਾ) ਕਸਬੇ ਦੇ ਬਿਜਲੀ ਘਰ ਅੱਗੇ ਅੱਜ ਕਿਸਾਨਾਂ ਨੇ ਖੇਤੀ ਲਈ ਬਿਜਲੀ ਸਪਲਾਈ ਨਾ ਮਿਲਣ ਕਾਰਨ ਅਣਮਿਥੇ ਸਮੇਂ ਲਈ ਸਵੇਰੇ 10.30 ਵਜੇ ਧਰਨਾ ਲਗਾ ਦਿੱਤਾ, ਜਿਸ ਕਾਰਨ ਆਵਾਜਾਈ ਕਾਫ਼ੀ ਪ੍ਰਭਾਵਿਤ ਹੋ ਰਹੀ ਹੈ। ਕਿਸਾਨਾਂ ਦੀ ਮੰਗ ਹੈ ਕਿ ਇਕ ਹਫ਼ਤੇ ਤੋਂ ਖੇਤੀ ਖੇਤਰ ਦੀ ਬਿਜਲੀ ਬੰਦ ਕਰ ਦਿੱਤੀ ਗਈ ਹੈ, ਜਦਕਿ ਫ਼ਸਲਾਂ ਨੂੰ ਪਾਣੀ ਲਾਉਣ ਦੀ ਸਮੱਸਿਆ ਆ ਰਹੀ ਹੈ। ਕਿਸਾਨਾਂ ਦੀ ਮੰਗ ਹੈ ਕਿ ਜਦੋਂ ਤੱਕ ਬਿਜਲੀ ਸਪਲਾਈ 10 ਘੰਟੇ ਦੇਣ ਦਾ ਭਰੋਸਾ ਨਹੀਂ ਦਿੱਤਾ ਜਾਂਦਾ, ਧਰਨਾ ਨਹੀਂ ਚੁੱਕਿਆ ਜਾਵੇਗਾ। ਧਰਨੇ ਦਾ ਪਤਾ ਲੱਗਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।