ਕਿਸਾਨ ਜਥੇਬੰਦੀਆਂ ਦੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਬੈਠਕ, ਮਾਲ ਗੱਡੀਆਂ ਚਲਾਉਣ ਸੰਬੰਧੀ ਲਿਆ ਜਾ ਸਕਦਾ ਹੈ ਫ਼ੈਸਲਾ
ਲਾਢੂਵਾਲ, 10 ਅਕਤੂਬਰ (ਨਿਊਜ਼ ਪੰਜਾਬ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਪੰਜਾਬ ਮੁਖੀ ਹਰਮੀਤ ਸਿੰਘ (ਕਾਦੀਆਂ) ਨੇ ਫ਼ੋਨ ਰਾਹੀਂ ਦੱਸਿਆ ਕਿ ਅੱਜ ਸਵੇਰੇ 11 ਵਜੇ ਬਰਨਾਲਾ ਜ਼ਿਲ੍ਹੇ ‘ਚ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਕੋਲੇ ਅਤੇ ਖਾਦ ਦੀਆਂ ਮਾਲ ਗੱਡੀਆਂ ਚੱਲਣ ਦੇ ਸਬੰਧ ‘ਚ ਇਕ ਮੀਟਿੰਗ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਲ ਗੱਡੀਆਂ ਚਲਾਉਣ ਸਬੰਧੀ ਮੀਟਿੰਗ ਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ।