ਬੰਗਾ ‘ਚ ਧਰਨੇ ਪ੍ਰਦਰਸ਼ਨ ਦੌਰਾਨ ਗੱਡੀਆਂ ਦੀ ਭੰਨ-ਤੋੜ

ਬੰਗਾ, 10 ਅਕਤੂਬਰ (ਨਿਊਜ਼ ਪੰਜਾਬ)- ਦਲਿਤ ਜਥੇਬੰਦੀਆਂ ਵਲੋਂ ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ਇਕ ਲੜਕੀ ਨਾਲ ਜਬਰ ਜਨਾਹ ਕਰਨ ਅਤੇ ਕਤਲ ਕਾਂਡ ਦੇ ਰੋਸ ਵਜੋਂ ਬੰਗਾ ਸ਼ਹਿਰ ‘ਚ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਸ਼ਰਾਰਤੀ ਅਨਸਰਾਂ ਵਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਤਿੰਨ ਕਾਰਾਂ ਦੇ ਸ਼ੀਸ਼ੇ ਭੰਨ ਦਿੱਤੇ ਅਤੇ ਹਮਲਾ ਕਰਕੇ ਠੇਕੇ ਨੂੰ ਜ਼ਬਰਦਸਤੀ ਬੰਦ ਕਰਵਾਇਆ ਗਿਆ।