ਪੰਜਾਬ ਦੀਆਂ ਮੰਡੀਆਂ ‘ਚ ਕਿਸਾਨਾਂ ਦੀਆ ਫ਼ਸਲਾਂ ‘ਤੇ ਐਮ. ਐਸ. ਪੀ. ਦਾ ਭਾਅ ਨਹੀਂ ਮਿਲ ਰਿਹਾ- ਸੁਖਬੀਰ ਬਾਦਲ
ਫ਼ਾਜ਼ਿਲਕਾ, 10 ਅਕਤੂਬਰ (ਨਿਊਜ਼ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਅੱਜ ਫ਼ਾਜ਼ਿਲਕਾ ਜ਼ਿਲ੍ਹੇ ਦੀ ਮੰਡੀ ਦਾ ਦੌਰਾ ਕੀਤਾ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਐਮ. ਐਸ. ਪੀ. ‘ਤੇ ਕਿਸਾਨਾਂ ਦੀਆਂ ਫ਼ਸਲਾਂ ਚੁੱਕਣ ਦੇ ਦਾਅਵੇ ਕਰ ਰਹੀ ਹੈ ਪਰ ਮੰਡੀਆਂ ‘ਚ ਕਿਸਾਨਾਂ ਨੂੰ ਐਮ. ਐਸ. ਪੀ. ਨਹੀਂ ਮਿਲ ਰਿਹਾ। ਉਨ੍ਹਾਂ ਨੇ ਕਿਹਾ ਕਿ ਨਰਮੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ.) 5500 ਰੁਪਏ ਹੈ, ਜਦੋਂਕਿ ਕਿਸਾਨਾਂ ਕੋਲੋਂ 4800 ਰੁਪਏ ਦੇ ਹਿਸਾਬ ਨਾਲ ਨਰਮੇ ਦੀ ਖ਼ਰੀਦ ਕੀਤੀ ਜਾ ਰਹੀ ਹੈ। ਇਸ ਨਾਲ ਕਿਸਾਨ ਦਾ 800 ਰੁਪਏ ਪ੍ਰਤੀ ਕੁਇੰਟਲ ਦਾ ਘਟਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਾਈਵੇਟ ਬੰਦਿਆ ਨੂੰ ਫ਼ਾਇਦਾ ਦੇਣ ਲਈ ਝੋਨੇ ਅਤੇ ਨਰਮੇ ਦੀ ਸਰਕਾਰੀ ਖ਼ਰੀਦ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਕਿਸਾਨ ਮੰਡੀਆਂ ‘ਚ ਰੁਲ ਰਿਹਾ ਹੈ। ਬਾਦਲ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨੂੰ ਉਹ ਦੱਸਣਾ ਚਾਹੁੰਦੇ ਹਨ ਕਿ ਦੇਸ਼ ਦੀਆਂ ਮੰਡੀਆਂ ‘ਚ ਕਿਸਾਨਾਂ ਨਾਲ ਧੋਖਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਕੈਪਟਨ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਪਹਿਲ ਦੇ ਆਧਾਰ ‘ਤੇ ਕਿਸਾਨਾਂ ਦੀ ਫ਼ਸਲ ਨੂੰ ਖ਼ਰੀਦਿਆ ਜਾਵੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮਹਿਲਾਂ ਤੋਂ ਨਿਕਲ ਕੇ ਸੀ. ਸੀ. ਆਈ. ਨਾਲ ਕਰਨੀ ਚਾਹੀਦੀ ਹੈ ਕਿ ਕਿਸਾਨਾਂ ਦੀਆਂ ਫ਼ਸਲਾਂ ਨੂੰ ਖ਼ਰੀਦਿਆ ਜਾਵੇ।