ਭਾਜਪਾ ਐਸ. ਸੀ. ਮੋਰਚੇ ਵਲੋਂ ਜੰਡਿਆਲਾ ਗੁਰੂ ‘ਚ ਧਰਮਸੋਤ ਖ਼ਿਲਾਫ਼ ਪ੍ਰਦਰਸ਼ਨ

ਜੰਡਿਆਲਾ ਗੁਰੂ, 10 ਅਕਤੂਬਰ (ਨਿਊਜ਼ ਪੰਜਾਬ)- ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚੇ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੇ ਸਬੰਧ ‘ਚ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਸ਼ਹਿਰ ਦੇ ਵਾਲਮੀਕ ਚੌਕ ਵਿਖੇ ਬਲਵਿੰਦਰ ਗਿੱਲ ਉਪ ਪ੍ਰਧਾਨ ਐਸ. ਸੀ. ਮੋਰਚਾ ਪੰਜਾਬ ਦੀ ਅਗਵਾਈ ਹੇਠ ਧਰਨਾ ਲਾਇਆ ਗਿਆ। ਇਸ ਮੌਕੇ ਧਰਨਾਕਾਰੀਆਂ ਵਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।