ਕਿਰਤੀ ਕਿਸਾਨ ਯੂਨੀਅਨ ਵਲੋਂ ਰਿਲਾਇੰਸ ਪੈਟਰੋਲ ਪੰਪ ‘ਤੇ ਧਰਨਾ

ਗੜ੍ਹਸ਼ੰਕਰ, 10 ਅਕਤੂਬਰ (ਨਿਊਜ਼ ਪੰਜਾਬ)- ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਰਤੀ ਕਿਸਾਨ ਯੂਨੀਅਨ ਇਲਾਕਾ ਸਮੁੰਦੜਾ ਵਲੋਂ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ ‘ਤੇ ਪਿੰਡ ਪਨਾਮ ਵਿਖੇ ਸਥਿਤ ਰਿਲਾਇੰਸ ਪੈਟਰੋਲ ਪੰਪ ਦਾ ਰਸਤਾ ਬੰਦ ਕਰਕੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਸੁਰਿੰਦਰ ਸਿੰਘ ਮਾਨ, ਹਰਮੇਸ਼ ਸਿੰਘ ਢੇਸੀ, ਭੁਪਿੰਦਰ ਸਿੰਘ ਵੜੈਚ, ਕੁਲਵਿੰਦਰ ਚਾਹਲ ਤੇ ਹੋਰ ਬੁਲਾਰਿਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜੰਮ ਕੇ ਭੜਾਸ ਕੱਢੀ ਅਤੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ।