ਲੁਧਿਆਣਾ ‘ਚ ਕੋਰੋਨਾ ਕਾਰਨ 4 ਮਰੀਜ਼ਾਂ ਦੀ ਮੌਤ, 56 ਨਵੇਂ ਮਾਮਲੇ ਆਏ ਸਾਹਮਣੇ
ਲੁਧਿਆਣਾ, 10 ਅਕਤੂਬਰ (ਨਿਊਜ਼ ਪੰਜਾਬ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ‘ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ ਅੱਜ 4 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ ‘ਚੋਂ 3 ਮਰੀਜ਼ ਲੁਧਿਆਣਾ ਨਾਲ ਜਦਕਿ ਚੰਡੀਗੜ੍ਹ ਨਾਲ ਸਬੰਧ ਰੱਖਦਾ ਸੀ। ਉੱਥੇ ਹੀ ਲੁਧਿਆਣਾ ‘ਚ ਅੱਜ ਕੋਰੋਨਾ ਦੇ 56 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 43 ਮਰੀਜ਼ ਲੁਧਿਆਣਾ ਨਾਲ, ਜਦਕਿ 13 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।