ਟਰਾਲੇ ਦੀ ਚਪੇਟ ‘ਚ ਆਉਣ ਕਾਰਨ ਮੋਟਰਸਾਇਕਲ ਸਵਾਰ ਦੀ ਮੌਤ
ਚੰਡੀਗੜ੍ਹ, 10 ਅਕਤੂਬਰ (ਨਿਊਜ਼ ਪੰਜਾਬ) : ਪੰਜਾਬ ਦੇ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ‘ਚ ਫਾਜ਼ਿਲਕਾ ਰੋਡ ‘ਤੇ ਟਰਾਲੇ ਦੀ ਚਪੇਟ ਵਿੱਚ ਆਉਣ ਕਾਰਨ ਮੋਟਰਸਾਇਕਲ ਸਵਾਰ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਮੰਗਲ ਸਿੰਘ (26) ਆਪਣੇ ਮੋਟਰ ਸਾਇਕਲ ਤੇ ਸਵਾਰ ਹੋ ਕੇ ਆਪਣੇ ਪਿੰਡ ਫਤਹਿਗੜ (ਫਾਜ਼ਿਲਕਾ) ਤੋਂ ਆਪਣੇ ਸੁਹਰੇ ਪਿੰਡ ਬਸਤੀ ਮੱਘਰ ਸਿੰਘ ਵਾਲੀ ਵਿਖੇ ਆਪਣੀ ਪਤਨੀ ਨੂੰ ਲੈਣ ਲਈ ਆ ਰਿਹਾ ਸੀ ਜਦੋਂ ਉਹ ਪਿੰਡ ਮੋਹਨ ਕੇ ਹਿਠਾੜ ਕੋਲ ਪੁਹਚਿਆ ਤਾ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਟਰਾਲੇ ਨਾਲ ਉਸਦੇ ਮੋਟਰ ਸਾਈਕਲ ਦੀ ਟੱਕਰ ਹੋ ਗਈ। ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਦ ਟਰਾਲਾ ਚਾਲਕ ਮੌਕੇ ਤੋਂ ਟਰਾਲੇ ਸਮੇਤ ਫਰਾਰ ਹੋ ਗਿਆ। ਸਥਾਨਕ ਪੁਲਿਸ ਥਾਣੇ ਦੇ ਸਬ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਘਰ ਵਾਲਿਆਂ ਵਲੋਂ ਕਿਸੇ ਦੇ ਖਿਲਾਫ ਕੋਈ ਵੀ ਕਾਨੂੰਨੀ ਕਾਰਵਾਈ ਨਾ ਕਰਨ ਲਈ ਕਿਹਾ ਗਿਆ।