ਸੁਮੇਧ ਸੈਣੀ ਦੇ ਮਾਮਲੇ ‘ਚ ਹਾਈਕੋਰਟ ਪੰਜਾਬ ਸਰਕਾਰ ਨੂੰ 14 ਅਕਤੂਬਰ ਤੱਕ ਨੋਟਿਸ ਦਾ ਜਵਾਬ ਦੇਣ ਲਈ ਕਿਹਾ
ਫਗਵਾੜਾ, 10 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਦੇ ਮਾਮਲੇ ‘ਤੇ ਸੁਣਵਾਈ ਕਰਦਿਆਂ 14 ਅਕਤੂਬਰ ਤੱਕ ਪੰਜਾਬ ਸਰਕਾਰ ਨੂੰ ਜਾਰੀ ਨੋਟਿਸ ਦਾ ਜਵਾਬ ਦੇਣ ਲਈ ਕਿਹਾ ਹੈ। ਪੰਜਾਬ ਸਰਕਾਰ ਵਲੋਂ ਜਵਾਬ ਨਾ ਦਿੱਤੇ ਜਾਣ ਕਾਰਨ ਹਾਈਕੋਰਟ ਨੇ ਸੈਣੀ ਨੂੰ ਦਿੱਤੀ ਨੂੰ ਰਾਹਤ ਜਾਰੀ ਰੱਖਿਆ ਹੈ। ਉੱਥੇ ਹੀ ਕੁਝ ਦਿਨ ਪਹਿਲਾਂ ਬਰਗਾੜੀ ਕਾਂਡ ‘ਚ ਨਾਮਜ਼ਦ ਐਸ. ਪੀ. ਬਿਕਰਮਜੀਤ ਸਿੰਘ ਨੇ ਆਪਣੀ ਬਹਾਲੀ ਲਈ ਪੰਜਾਬ ਹਰਿਆਣਾ ਹਾਈਕੋਰਟ ‘ਚ ਪਹੁੰਚ ਕੀਤੀ ਗਈ ਸੀ। ਇਸ ਦੌਰਾਨ ਪੰਜਾਬ ਸਰਕਾਰ ਵਲੋਂ ਰੱਖੀ ਵਕੀਲਾਂ ਦੀ ਫੌਜ ‘ਚੋਂ ਕੋਈ ਪੈਰਵਾਈ ਨਾ ਕਰਨ ਗਿਆ, ਜਿਸ ਕਾਰਨ ਫ਼ੈਸਲਾ ਇਕਤਰਫ਼ਾ ਹੋਣਾ ਸੀ।