ਸੰਗਤਾਂ ਦੀ ਧਾਰਮਿਕ ਭਾਵਨਾਵਾਂ ਨੂੰ ਦੇਖਦੇ ਹੋਏ ਜਲਦ ਖੋਲ੍ਹਣਾ ਚਾਹੀਦਾ ਹੈ ਕਰਤਾਰਪੁਰ ਲਾਂਘਾ – ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 10 ਅਕਤੂਬਰ (ਨਿਊਜ਼ ਪੰਜਾਬ)- ਕਰਤਾਰਪੁਰ ਲਾਂਘੇ ਨੂੰ ਲੈ ਕੇ ਜਿੱਥੇ ਪਾਕਿਸਤਾਨ ਸਰਕਾਰ ਵੱਲੋਂ ਲਾਂਘਾ ਖ਼ੋਲ੍ਹ ਦਿਤਾ ਗਿਆ ਹੈ, ਉੱਥੇ ਹੀ ਇਸ ਦੇ ਚੱਲਦਿਆਂ ਅੱਜ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਸੰਗਤਾਂ ਦੀਆ ਧਾਰਮਿਕ ਭਾਵਨਾਵਾਂ ਦੇ ਮੱਦੇ ਨਜ਼ਰ ਕਰਤਾਰਪੁਰ ਲਾਂਘਾ ਜਲਦੀ ਖ਼ੋਲ੍ਹੇ ਤਾਂ ਜੋ ਆਉਣ ਵਾਲੇ ਤਿਉਹਾਰਾਂ ਦੇ ਮੌਸਮ ‘ਚ ਸੰਗਤਾਂ ਕਰਤਾਰਪੁਰ ਸਾਹਿਬ ਜਾ ਕੇ ਦਰਸ਼ਨ ਦੀਦਾਰੇ ਕਰ ਸਕਣ।