ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ
- 22 ਨਵੇਂ ਮਾਮਲੇ ਸਾਹਮਣੇ ਆਏ
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਨਿਊਜ਼ ਪੰਜਾਬ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਨਾਲ 1 ਹੋਰ ਮਰੀਜ਼ ਦੀ ਮੌਤ ਹੋ ਗਈ। ਇਹ ਮਰੀਜ਼ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਸੀ। ਇਸ ਦੌਰਾਨ 22 ਹੋਰ ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 7, ਜ਼ਿਲ੍ਹਾ ਜੇਲ੍ਹ ਦੇ 2, ਮਲੋਟ 2, ਗਿੱਦੜਬਾਹਾ 7, ਬਰੀਵਾਲਾ 1, ਪਿੰਡ ਕਾਉਣੀ 1 ਅਤੇ ਕਿੱਲਿ੍ਹਆਂਵਾਲੀ ਦੇ 2 ਮਰੀਜ਼ ਸ਼ਾਮਿਲ ਹਨ।