ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਪਾਇਆ ਘੇਰਾ

ਸ੍ਰੀਨਗਰ, 12 ਅਕਤੂਬਰ (ਨਿਊਜ਼ ਪੰਜਾਬ)- ਜੰਮੂ ਕਸ਼ਮੀਰ ਦੇ ਰਾਮਬਾਗ ਇਲਾਕੇ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਜਾਰੀ ਹੈ। ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ ਹੈ। ਸੂਤਰਾਂ ਅਨੁਸਾਰ ਇੱਕ ਅੱਤਵਾਦੀ ਵਿਦੇਸ਼ੀ ਹੈ ਜਦਕਿ ਦੂਸਰਾ ਸਥਾਨਕ ਹੈ।