ਭਾਰਤ ‘ਚ ਕੋਰੋਨਾ ਦੇ ਮਾਮਲੇ 71 ਲੱਖ ਤੋਂ ਪਾਰ, ਹੁਣ ਤੱਕ 1,09,150 ਲੋਕਾਂ ਨੇ ਤੋੜਿਆ ਦਮ
ਨਵੀਂ ਦਿੱਲੀ, 12 ਅਕਤੂਬਰ (ਨਿਊਜ਼ ਪੰਜਾਬ)- ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 66,732 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 816 ਲੋਕਾਂ ਦੀ ਮੌਤ ਹੋਈ ਹੈ। ਇਸੇ ਦੇ ਨਾਲ ਦੇਸ਼ ‘ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 71,20,539 ਹੋ ਗਈ ਹੈ, ਜਿਨ੍ਹਾਂ ‘ਚੋਂ 8,61,853 ਸਰਗਰਮ ਮਾਮਲੇ ਹਨ। ਉੱਥੇ ਹੀ ਦੇਸ਼ ਭਰ ‘ਚ ਕੋਰੋਨਾ ਕਾਰਨ ਹੁਣ ਤੱਕ 1,09,150 ਲੋਕਾਂ ਦੀ ਮੌਤ ਹੋ ਚੁੱਕੀ ਹੈ।