ਪਿੰਡ ਦੇਵੀਦਾਸਪੁਰਾ (ਜੰਡਿਆਲਾ ਗੁਰੂ) ਰੇਲ ਮਾਰਗ ‘ਤੇ ਕਿਸਾਨਾਂ ਦਾ ਧਰਨਾ 19ਵੇਂ ਦਿਨ ਵੀ ਜਾਰੀ

ਜੰਡਿਆਲਾ ਗੁਰੂ, 12 ਅਕਤੂਬਰ (ਨਿਊਜ਼ ਪੰਜਾਬ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵੱਲੋਂ ਅੱਜ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ ‘ਤੇ ਚੱਲ ਰਹੇ ਪੱਕੇ ਮੋਰਚਿਆਂ ਦੇ 19ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਅੱਜ ਕਾਰਪੋਰੇਟ ਘਰਾਨਿਆਂ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਉਕਤ ਆਰਡੀਨੈਂਸ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ।