ਬਿਹਾਰ ਸਰਕਾਰ ਦੇ ਮੰਤਰੀ ਵਿਨੋਦ ਕੁਮਾਰ ਦਾ ਦਿਹਾਂਤ

ਪਟਨਾ, 10 ਅਕਤੂਬਰ (ਨਿਊਜ਼ ਪੰਜਾਬ)- ਬਿਹਾਰ ਸਰਕਾਰ ਦੇ ਮੰਤਰੀ ਵਿਨੋਦ ਕੁਮਾਰ ਦਾ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਇਲਾਜ ਲਈ ਉਨ੍ਹਾਂ ਨੂੰ ਦਿੱਲੀ ਦੇ ਇਕ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਸੀ, ਜਿੱਥੇ ਕਿ ਉਨ੍ਹਾਂ ਨੇ ਆਖ਼ਰੀ ਸਾਹ ਲਏ।