ਦਿੱਲੀ ਹਾਈਕੋਰਟ ਦੇ ਆਦੇਸ਼ ਨਾਲ ਦਿੱਲੀ ਗੁਰਦੁਆਰਾ ਚੋਣਾਂ ਸਮੇਂ ਸਿਰ ਕਰਵਾਉਣ ਦਾ ਰਾਹ ਪੱਧਰਾ
ਨਵੀਂ ਦਿੱਲੀ, 12 ਅਕਤੂਬਰ (ਨਿਊਜ਼ ਪੰਜਾਬ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਸਮੇਂ ਸਿਰ ਕਰਵਾਉਣ ਬਾਰੇ ਦਿੱਲੀ ਹਾਈਕੋਰਟ ਨੇ ਹਰੀ ਝੰਡੀ ਦੇ ਦਿੱਤੀ ਹੈ। ਨਵੀਂ ਵੋਟਰ ਸੂਚੀ ਬਣਾਉਣ ਦੀ ਮੰਗ ਠੁਕਰਾਉਂਦੇ ਹੋਏ ਦਿੱਲੀ ਗੁਰਦੁਆਰਾ ਚੋਣ ਡਾਇਰੈਕਟਰ ਨੂੰ ਸੋਧੀ ਹੋਈ ਵੋਟਰ ਸੂਚੀ ਨਾਲ ਚੋਣਾਂ ਕਰਵਾਉਣ ਦਾ ਆਦੇਸ਼ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਤੈਅ ਸਮੇਂ ਮੁਤਾਬਿਕ ਦਿੱਲੀ ਗੁਰਦੁਆਰਾ ਚੋਣਾਂ ਮਾਰਚ 2021 ‘ਚ ਹੋਣੀਆਂ ਹਨ।