13 ਅਕਤੂਬਰ ਨੂੰ ਰੋਜ਼ਗਾਰ ਬਿਊਰੋ ਵਿਖੇ ਲੱਗੇਗਾ ਪਲੇਸਮੈਂਟ ਕੈਂਪ

  • ਆਈ.ਸੀ.ਆਈ.ਸੀ.ਆਈ ਫਾਊਂਡੇਸ਼ਨ ਫ਼ਾਰ ਸਕਿੱਲ ਵੱਲੋਂ ਕੀਤੀ ਜਾਵੇਗੀ ਯੋਗ ਉਮੀਦਵਾਰਾਂ ਦੀ ਚੋਣ
    ਪਟਿਆਲਾ, 12 ਅਕਤੂਬਰ (ਨਿਊਜ਼ ਪੰਜਾਬ)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਮਿਤੀ 13 ਅਕਤੂਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ 13 ਅਕਤੂਬਰ ਨੂੰ ਲੱਗਣ ਵਾਲੇ ਪਲੇਸਮੈਂਟ ਕੈਂਪ ‘ਚ ਆਈ.ਸੀ.ਆਈ.ਸੀ.ਆਈ ਫਾਊਂਡੇਸ਼ਨ ਫ਼ਾਰ ਸਕਿੱਲ ਵੱਲੋਂ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ ਅਤੇ ਚੁਣੇ ਉਮੀਦਵਾਰਾਂ ਨੂੰ ਪਹਿਲਾਂ 54 ਦਿਨ ਦੀ ਮੁਫ਼ਤ ਆਨਲਾਈਨ ਟ੍ਰੇਨਿੰਗ ਦੇਣ ਤੋਂ ਬਾਅਦ ਵੱਖ ਵੱਖ ਕੰਪਨੀਆਂ ਵਿੱਚ ਪਲੇਸਮੈਂਟ ਕਰਵਾਈ ਜਾਵੇਗੀ। ਉਨ੍ਹਾਂ ਯੋਗਤਾ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਕੈਂਪ ‘ਚ ਭਾਗ ਲੈਣ ਵਾਲੇ ਉਮੀਦਵਾਰ ਘੱਟੋ ਘੱਟ ਅੱਠਵੀਂ ਪਾਸ ਹੋਣ ਤੇ ਉਮਰ 18 ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇੱਛੁਕ ਨੌਜਵਾਨ ਆਪਣੀ ਯੋਗਤਾ ਦੇ ਸਾਰੇ ਲੋੜੀਂਦੇ ਦਸਤਾਵੇਜ਼ ਨਾਲ ਲੈ ਕੇ 13 ਅਕਤੂਬਰ ਨੂੰ ਇੰਟਰਵਿਊ ਲਈ ਸਵੇਰੇ 10 ਵਜੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਮਿੰਨੀ ਸਕੱਤਰੇਤ, ਬਲਾਕ-ਡੀ, ਵਿਖੇ ਸਥਾਪਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਪਹੁੰਚਣ, ਇਸ ਸਬੰਧੀ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 98776-10877 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।