ਮੁੱਖ ਖ਼ਬਰਾਂਪੰਜਾਬ

ਹਜ਼ਾਰਾਂ ਆਂਗਣਵਾੜੀ ਮੁਲਾਜ਼ਮਾਂ ਅਤੇ ਵਰਕਰਾਂ ਨੇ ਕੀਤਾ ਸਿੱਖਿਆ ਮੰਤਰੀ ਦੀ ਕੋਠੀ ਦਾ ਘੇਰਾਓ

ਸੰਗਰੂਰ, 12 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਰਿਹਾਇਸ਼ ਦੀ ਹਜ਼ਾਰਾਂ ਆਂਗਣਵਾੜੀ ਮੁਲਾਜ਼ਮਾਂ ਅਤੇ ਵਰਕਰਾਂ ਵਲੋਂ ਘੇਰਾਬੰਦੀ ਕੀਤੀ ਗਈ ਹੈ। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀਆਂ ਪੰਜਾਬ ਦੇ ਮਾਲਵਾ ਖੇਤਰ ਚੋਂ ਪਹੁੰਚੀਆਂ ਹਜ਼ਾਰਾਂ ਮੁਲਾਜ਼ਮਾਂ ਅਤੇ ਵਰਕਰਾਂ ਨੇ ਸਿੰਗਲਾ ਦੀ ਕੋਠੀ ਬਾਹਰ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਪਰ ਪ੍ਰਸ਼ਾਸਨ ਵਲੋਂ ਆਂਗਣਵਾੜੀ ਯੂਨੀਅਨ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਸੱਦਾ ਦਿੰਦਿਆਂ ਮੁਲਾਜ਼ਮਾਂ ਅਤੇ ਵਰਕਰਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਗਿਆ।