ਪਠਾਨਕੋਟ ‘ਚ ਕੋਰੋਨਾ ਦੇ 32 ਹੋਰ ਮਾਮਲੇ ਆਏ ਸਾਹਮਣੇ, ਇਕ ਹੋਰ ਮਰੀਜ਼ ਨੇ ਤੋੜਿਆ ਦਮ
ਪਠਾਨਕੋਟ, 12 ਅਕਤੂਬਰ (ਨਿਊਜ਼ ਪੰਜਾਬ)- ਸਿਹਤ ਵਿਭਾਗ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪਠਾਨਕੋਟ ‘ਚ ਅੱਜ 32 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਐਸ. ਐਮ. ਓ. ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਤੋਂ ਠੀਕ ਹੋਣ ਕਾਰਨ 36 ਲੋਕਾਂ ਨੂੰ ਛੁੱਟੀ ਦੇ ਕੇ ਉਨ੍ਹਾਂ ਦੇ ਘਰਾਂ ਨੂੰ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿ ਅੱਜ ਇਕ ਹੋਰ ਵਿਅਕਤੀ ਦੀ ਮੌਤ ਹੋਣ ਕਰਕੇ ਪਠਾਨਕੋਟ ‘ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 96 ਹੋ ਗਈ ਹੈ।