ਹਾਥਰਸ ਸਮੂਹਿਕ ਜਬਰ ਜਨਾਹ ਮਾਮਲਾ : ਪੁਲਿਸ ਦੀ ਕਾਰਵਾਈ ਤੋਂ ਨਾਰਾਜ਼ ਹਾਈਕੋਰਟ, 2 ਨਵੰਬਰ ਨੂੰ ਹੋਵੇਗੀ ਅਗਲੀ ਸੁਣਵਾਈ

ਨਵੀਂ ਦਿੱਲੀ, 12 ਅਕਤੂਬਰ (ਨਿਊਜ਼ ਪੰਜਾਬ)- ਹਾਥਰਸ ਸਮੂਹਿਕ ਜਬਰ ਜਨਾਹ ਮਾਮਲੇ ‘ਚ ਅੱਜ ਇਲਾਹਾਬਾਦ ਹਾਈਕੋਰਟ ਦੀ ਲਖਨਊ ਬੈਂਚ ‘ਚ ਸੁਣਵਾਈ ਹੋਈ। ਦੋ ਜੱਜਾਂ ਦੇ ਬੈਂਚ ਦੇ ਸਾਹਮਣੇ ਪੀੜਤਾ ਦੇ ਪਰਿਵਾਰ ਨੇ ਆਪਣਾ ਪੱਖ ਰੱਖਿਆ। ਨਾਲ ਹੀ ਉੱਤਰ ਪ੍ਰਦੇਸ਼ ਸਰਕਾਰ ਵਲੋਂ ਵੀ ਕਈ ਅਧਿਕਾਰੀ ਅਦਾਲਤ ‘ਚ ਮੌਜੂਦ ਰਹੇ। ਸੁਣਵਾਈ ਦੌਰਾਨ ਹਾਈਕੋਰਟ ਨੇ ਪੁਲਿਸ ਦੀ ਕਾਰਵਾਈ ‘ਤੇ ਨਾਰਾਜ਼ਗੀ ਜਤਾਈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਨਵੰਬਰ ਨੂੰ ਹੋਵੇਗੀ। ਪੀੜਤਾ ਦੇ ਪਰਿਵਾਰਕ ਮੈਂਬਰਾਂ ਨੇ ਅਦਾਲਤ ‘ਚ ਇਹ ਵੀ ਕਿਹਾ ਕਿ ਅੰਤਿਮ ਸਸਕਾਰ ਉਨ੍ਹਾਂ ਦੀ ਮਰਜ਼ੀ ਤੋਂ ਬਿਨਾਂ ਹੋਇਆ। ਪਰਿਵਾਰਕ ਮੈਂਬਰਾਂ ਨੇ ਅੱਗੇ ਦੀ ਜਾਂਚ ‘ਚ ਫਸਾਏ ਜਾਣ ਦਾ ਖ਼ਦਸ਼ਾ ਜਤਾਇਆ ਅਤੇ ਨਾਲ ਹੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਪ੍ਰਗਟਾਈ। ਹੁਣ ਅਗਲੀ ਸੁਣਵਾਈ ਮੌਕੇ ਪੀੜਤਾ ਦੇ ਪਰਿਵਾਰਕ ਮੈਂਬਰਾਂ ਦੇ ਦੋਸ਼ਾਂ ‘ਤੇ ਬਹਿਸ ਹੋਵੇਗੀ।