ਮੁੱਖ ਖ਼ਬਰਾਂਪੰਜਾਬ

ਕਰੀਬ ਦਸ ਕਰੋੜ ਦੀ ਹੈਰੋਇਨ ਸਮੇਤ ਤਸਕਰ ਗਿਰਫ਼ਤਾਰ, ਮਾਮਲਾ ਦਰਜ

ਫਿਰੋਜ਼ਪੁਰ , 12 ਅਕਤੂਬਰ (ਨਿਊਜ਼ ਪੰਜਾਬ) : ਪੰਜਾਬ ਦੇ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਦੀ ਥਾਣਾ ਮੱਲਾਵਾਲਾ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਤਸਕਰ ਨੂੰ ਗਿ੍ਰਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਮੱਲਾ ਵਾਲਾ ਮੁਖੀ ਜਸਵਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹੈਰੋਇਨ ਤਸਕਰ ਕੋਹਾਲਾ ਰੋਡ ਏਰੀਏ ‘ਚ ਹੈਰੋਇਨ ਦੇਣ ਲਈ ਮੋਟਰਸਾਇਕਲ ‘ਤੇ ਬੈਠ ਕੇ ਗ੍ਰਾਹਕਾਂ ਦਾ ਇੰਤਜਾਰ ਕਰ ਰਿਹਾ ਹੈ। ਇਸ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਨੇ ਹਰਪ੍ਰੀਤ ਸਿੰਘ ਉਰਫ ਗੋਪੀ ਨੂੰ ਕਾਬੂ ਕਰਦੇ ਹੋਏ ਤਲਾਸ਼ੀ ਲੈਣ ‘ਤੇ 1 ਕਿਲੋ 800 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਦੀ ਕੀਮਤ ਕਰੀਬ ਦਸ ਕਰੋੜ ਰੁਪਏ ਹੈ। ਪੁਲਿਸ ਮੁਲਜ਼ਮ ਤੋਂ ਗੰਭੀਰਤਾ ਨਾਲ ਪੁੱਛਗਿੱਛ ਕਰ ਰਹੀ ਹੈ।