ਅਕਾਲ ਅਕੈਡਮੀ ਵੱਲੋਂ ਅਧਿਆਪਕਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 13 ਤੋਂ 16 ਤੱਕ

ਪਟਿਆਲਾ, 12 ਅਕਤੂਬਰ (ਨਿਊਜ਼ ਪੰਜਾਬ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਅਕਾਲ ਅਕੈਡਮੀ, ਪਟਿਆਲਾ ਦੇ ਸਹਿਯੋਗ ਨਾਲ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 13 ਤੋਂ 16 ਅਕਤੂਬਰ ਤੱਕ ਅਧਿਆਪਕਾਂ ਦੀ ਭਰਤੀ ਲਈ ਅਕਾਲ ਢੁਡਿਆਲ ਅਕੈਡਮੀ, ਪੁਰਾਣਾ ਬਿਸ਼ਨ ਨਗਰ ਪਟਿਆਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਪਲੇਸਮੈਂਟ ਕੈਂਪ ‘ਚ ਫਿਜ਼ਿਕਸ, ਬਾਇਉਲੋਜੀ, ਗਣਿਤ, ਸੰਗੀਤ ਤੇ ਅੰਗਰੇਜ਼ੀ ਦੇ ਅਧਿਆਪਕਾਂ ਦੀਆਂ ਅਸਾਮੀ ਲਈ ਉਮੀਦਵਾਰ ਗਰੈਜੂਏਟ/ਪੋਸਟ ਗਰੈਜੂਏਟ ਪਾਸ ਹੋਣਾ ਲਾਜ਼ਮੀ ਹੈ। ਬੀ.ਐਡ ਕੀਤੇ ਉਮੀਦਵਾਰ ਦੇ ਨਾਲ ਦਸਵੀਂ ਤੇ ਬਾਰਵੀਂ ਵਿੱਚ ਕੁੱਲ ਅੰਕ 80 ਪ੍ਰਤੀਸ਼ਤ ਜਾਂ ਉਸ ਤੋਂ ਵੱਧ ਹਨ ਤਾਂ ਉਸ ਉਮੀਦਵਾਰ ਨੂੰ ਤਰਜੀਹ ਦਿੱਤੀ ਜਾਵੇਗੀ ਹੈ।ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ‘ਚ ਭਾਗ ਲੈਣ ਵਾਲੇ ਉਮੀਦਵਾਰ ਕੈਂਪ ‘ਚ ਸਵੇਰੇ 10 ਵਜੇ ਪਹੁੰਚ ਸਕਦੇ ਹਨ। ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਸਭ ਯੋਗ ਉਮੀਦਵਾਰਾਂ ਨੂੰ ਇਸ ਕੈਂਪ ਵਿਚ ਆਉਣ ਅਤੇ ਇਸ ਕੈਂਪ ਦਾ ਭਰਪੂਰ ਲਾਭ ਲੈਣ ਦਾ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ। ਇਸ ਕੈਂਪ ਸਬੰਧੀ ਵਧੇਰੇ ਜਾਣਕਾਰੀ ਲਈ 0175-2370141 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।