ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਮੌਤ, 15 ਨਵੇਂ ਮਾਮਲੇ ਆਏ ਸਾਹਮਣੇ
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਨਿਊਜ਼ ਪੰਜਾਬ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਮਰੀਜ਼ ਪਿੰਡ ਕਾਉਣੀ ਨਾਲ ਸਬੰਧਿਤ ਸੀ। ਇਸ ਤੋਂ ਇਲਾਵਾ ਜ਼ਿਲ੍ਹੇ ‘ਚ 15 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚ ਸ੍ਰੀ ਮੁਕਤਸਰ ਸਾਹਿਬ ਦੇ 2, ਮਲੋਟ ਦੇ 5, ਗਿੱਦੜਬਾਹਾ ਦਾ 1, ਪਿੰਡ ਕੋਟਭਾਈ ਦਾ 1, ਪਿੰਡ ਬੁਰਜ ਸਿੱਧਵਾਂ ਦਾ 1, ਪਿੰਡ ਫ਼ਤੂਹੀਖੇੜਾ ਦੇ 3, ਪਿੰਡ ਰੁਪਾਣਾ ਦਾ 1 ਅਤੇ ਪਿੰਡ ਕਾਉਣੀ ਦਾ 1 ਮਰੀਜ਼ ਸ਼ਾਮਿਲ ਹੈ।