ਗਾਇਕ ਮੀਕਾ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ, 12 ਅਕਤੂਬਰ (ਨਿਊਜ਼ ਪੰਜਾਬ)- ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਦੇ ਮਸ਼ਹੂਰ ਗਾਇਕ ਮੀਕਾ ਸਿੰਘ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ, ਉੱਥੇ ਹੀ ਇਲਾਹੀ ਬਾਣੀ ਦਾ ਸਰਵਣ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਉਹ ਗੁਰੂ ਘਰ ਮੱਥਾ ਟੇਕਣ ਲਈ ਪਹੁੰਚੇ ਹਨ ਤੇ ਵਾਹਿਗੁਰੂ ਅੱਗੇ ਏਹੋ ਅਰਦਾਸ ਕੀਤੀ ਹੈ ਕਿ ਸਾਰੇ ਵਿਸ਼ਵ ਨੂੰ ਕਰੋਨਾ ਮਹਾਂਮਾਰੀ ਤੋਂ ਜਲਦ ਰਾਹਤ ਮਿਲੇ ਅਤੇ ਮੁੜ ਤੋਂ ਸਾਰੇ ਕਲਾਕਾਰ ਕੰਮਾਂ-ਕਾਰਾਂ ‘ਚ ਰੁੱਝਣ ਤੇ ਖ਼ੁਸ਼ ਰਹਿਣ। ਕਿਸਾਨਾਂ ਦੇ ਮੁੱਦੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਕਿਸਾਨਾਂ ਦੇ ਸਮਰਥਨ ‘ਚ ਖੜ੍ਹੇ ਹਨ।