ਸੰਗਰੂਰ ‘ਚ ਕਿਸਾਨ ਜਥੇਬੰਦੀਆਂ ਨੇ ਘੇਰਿਆ ਜੀਓ ਕੰਪਨੀ ਦਾ ਦਫ਼ਤਰ
ਸੰਗਰੂਰ, 12 ਅਕਤੂਬਰ (ਨਿਊਜ਼ ਪੰਜਾਬ)- ਸੰਗਰੂਰ ਦੇ ਰੇਲਵੇ ਸਟੇਸ਼ਨ ‘ਤੇ ਪਿਛਲੇ ਕਈ ਦਿਨਾਂ ਤੋਂ ਧਰਨਾ ਦੇ ਕੇ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਲੋਂ ਅੱਜ ਰੋਸ ਮਾਰਚ ਕਰਦਿਆਂ ਪਹਿਲਾਂ ਸ਼ਹਿਰ ‘ਚ ਸਥਿਤ ਮੋਰ ਮਾਲ ਅੱਗੇ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਤੋਂ ਬਾਅਦ ਕਿਸਾਨਾਂ ਵਲੋਂ ਰੇਲਵੇ ਚੌਕ ਲਾਗੇ ਸਥਿਤ ਜੀਓ ਕੰਪਨੀ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ।