ਹਰਿਆਣਾ ਕੈਬਿਨੇਟ ਦੀ ਮੀਟਿੰਗ 16 ਅਕਤੂਬਰ ਨੂੰ
ਚੰਡੀਗੜ੍ਹ, 12 ਅਕਤੂਬਰ (ਨਿਊਜ਼ ਪੰਜਾਬ) : ਹਰਿਆਣਾ ਕੈਬਿਨੇਟ ਦੀ ਆਗਾਮੀ ਮੀਟਿੰਗ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ 16 ਅਕਤੂਬਰ ਨੂੰ ਸਵੇਰੇ 11 ਵਜੇ ਚੰਡੀਗੜ ਵਿਚ ਹਰਿਆਣਾ ਸਿਵਲ ਸਕੱਤਰੇਤ ਦੀ ਚੌਥੀ ਮੰਜਿਲ ਸਥਿਤ ਕਮੇਟੀ ਰੂਮ ਵਿਚ ਹੋਵੇਗੀ | ਇਸ ਮੀਟਿੰਗ ਵਿਚ ਵਿਧਾਨ ਸਭਾ ਸੈਸ਼ਨ ਬੁਲਾਉਣ ਬਾਰੇ ਚਰਚਾ ਹੋ ਸਕਦੀ ਹੈ , ਜਦਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਕੋਈ ਨਵੀ ਮੁਹਿੰਮ ਚਲਾਉਣ ਬਾਰੇ ਵੀ ਚਰਚਾ ਕਰ ਸਕਦੀ ਹੈ।