ਭਾਜਪਾ ਦੇ ਜ਼ਿਲ੍ਹਾ ਪਟਿਆਲਾ ਤੋਂ ਪ੍ਰਧਾਨ ਦੇ ਘਰ ਦਾ ਅੱਜ ਕਿਸਾਨ ਯੂਨੀਅਨ ਵੱਲੋਂ ਕੀਤਾ ਜਾਵੇਗਾ ਘਿਰਾਓ

ਨਾਭਾ, 13 ਅਕਤੂਬਰ (ਨਿਊਜ਼ ਪੰਜਾਬ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਹਰਮੇਲ ਸਿੰਘ ਤੂੰਗਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਭਾਜਪਾ ਦੇ ਜ਼ਿਲ੍ਹਾ ਪਟਿਆਲਾ ਦੱਖਣੀ ਤੋਂ ਪ੍ਰਧਾਨ ਸੁਰਿੰਦਰ ਗਰਗ ਦੀ ਰਿਹਾਇਸ਼ ਦਾ ਮੋਦੀ ਮਿੱਲ ਨਾਭਾ ਵਿਖੇ ਅੱਜ 13 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਘਿਰਾਓ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੱਕਾ ਮੋਰਚਾ ਦਿਨ ਰਾਤ ਅਣਮਿਥੇ ਸਮੇਂ ਲਈ ਜਾਰੀ ਰਹੇਗਾ, ਜਦੋਂ ਤੱਕ ਪਾਸ ਕੀਤੇ ਬਿੱਲ ਵਾਪਸ ਨਹੀਂ ਹੁੰਦੇ ਅਤੇ ਕਿਸਾਨ ਜਥੇਬੰਦੀਆਂ ਵੱਡੇ ਪੱਧਰ ‘ਤੇ ਸੰਘਰਸ਼ ਜਾਰੀ ਰੱਖਣਗੀਆਂ।