ਭਾਰਤ ਵਿਚ ਕੋਰੋਨਾ ਕਾਰਨ ਹੋ ਚੁੱਕੀਆਂ ਹਨ ਇਕ ਲੱਖ ਤੋਂ ਵਧੇਰੇ ਮੌਤਾਂ
ਨਵੀਂ ਦਿੱਲੀ, 13 ਅਕਤੂਬਰ (ਨਿਊਜ਼ ਪੰਜਾਬ)- ਭਾਰਤ ‘ਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 55,342 ਨਵੇਂ ਕੇਸ ਸਾਹਮਣੇ ਆਏ ਹਨ ਅਤੇ 706 ਮੌਤਾਂ ਰਿਪੋਰਟ ਕੀਤੀਆਂ ਗਈਆਂ ਹਨ। ਕੇਂਦਰੀ ਸਿਹਤ ਮੰਤਰਾਲਾ ਅਨੁਸਾਰ ਭਾਰਤ ਵਿਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ 71,75,881 ‘ਤੇ ਪੁੱਜ ਗਈ ਹੈ। ਜਿਨ੍ਹਾਂ ਵਿਚ 8,38,729 ਐਕਟਿਵ ਕੇਸ ਹਨ ਅਤੇ ਹੁਣ ਤੱਕ 1,09,856 ਮੌਤਾਂ ਹੋ ਗਈਆਂ ਹਨ।