ਕੇਂਦਰ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ‘ਚ ਫੁੱਟ ਪਾਉਣ ਦੇ ਯਤਨ – ਸਰਵਣ ਸਿੰਘ ਪੰਧੇਰ
ਜੰਡਿਆਲਾ ਗੁਰੂ (ਅੰਮ੍ਰਿਤਸਰ), 13 ਅਕਤੂਬਰ (ਨਿਊਜ਼ ਪੰਜਾਬ) – ਰੇਲਵੇ ਟਰੈਕ ਦੇਵੀਦਾਸਪੁਰਾ (ਜੰਡਿਆਲਾ ਗੁਰੂ) ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚੱਲ ਰਿਹਾ ਅੰਦੋਲਨ ਅੱਜ 20ਵੇਂ ਦਿਨ ਵੀ ਜਾਰੀ ਹੈ। ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਅੱਜ ਵੱਡੀ ਤਾਦਾਦ ਵਿਚ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਨਿਆਂ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਗੱਲਬਾਤ ਲਈ ਸਦਾ ਤਿਆਰ ਹਨ, ਪ੍ਰੰਤੂ ਕੇਂਦਰ ਸਰਕਾਰ ਦੀ ਨੀਤੀ ਠੀਕ ਨਹੀਂ, ਕਿਉਂਕਿ ਕੇਂਦਰ ਸਰਕਾਰ ਵੱਲੋਂ ਜਥੇਬੰਦੀਆਂ ਨੂੰ ਪਾੜ ਕੇ ਫੁੱਟ ਪਾਉਣ ਦਾ ਯਤਨ ਕੀਤਾ ਜਾ ਰਿਹਾ ਹੈ।