ਝੋਨੇ ਦੀ ਲਿਫ਼ਟਿੰਗ ਨੂੰ ਲੈ ਕੇ ਹੋਇਆ ਵਿਵਾਦ, ਚੱਲੀਆਂ ਗੋਲੀਆਂ

ਫ਼ਾਜ਼ਿਲਕਾ, 13 ਅਕਤੂਬਰ (ਨਿਊਜ਼ ਪੰਜਾਬ) – ਫ਼ਾਜ਼ਿਲਕਾ ਦੀ ਮੁੱਖ ਅਨਾਜ ਮੰਡੀ ਵਿਚ ਲਿਫ਼ਟਿੰਗ ਦੇ ਵਿਵਾਦ ਨੂੰ ਲੈ ਕੇ ਫ਼ਾਜ਼ਿਲਕਾ ਫ਼ਿਰੋਜ਼ਪੁਰ ਰੋਡ ‘ਤੇ ਗੋਲੀਆਂ ਚੱਲਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਿਕ ਮੰਡੀ ਵਿਚ ਝੋਨੇ ਦੀ ਲਿਫ਼ਟਿੰਗ ਕਰਨ ਲਈ ਬਾਹਰੋਂ ਟਰੱਕ ਆ ਰਹੇ ਸਨ। ਜਦੋਂ ਟਰੱਕ ਫ਼ਾਜ਼ਿਲਕਾ-ਫ਼ਿਰੋਜ਼ਪੁਰ ਰੋਡ ‘ਤੇ ਪਿੰਡ ਚਾਂਦਮਾਰੀ ਨੇੜੇ ਪੁੱਜੇ ਤਾਂ ਇਸ ਦੌਰਾਨ ਕੁੱਝ ਵਿਅਕਤੀਆਂ ਵਲੋਂ ਟਰੱਕ ਚਾਲਕਾਂ ਨੂੰ ਅੱਗੇ ਜਾਣ ਤੋਂ ਰੋਕਿਆਂ ਗਿਆ। ਜਿਸ ਤੋਂ ਬਾਅਦ ਇਸ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ ਅਤੇ ਕੁੱਝ ਵਿਅਕਤੀ ਆਪਸ ਵਿਚ ਉਲਝ ਗਏ। ਇਸ ਦੌਰਾਨ ਹਵਾਈ ਫਾਇਰ ਕਰਕੇ ਗੋਲੀਆਂ ਚਲਾਈਆਂ ਗਈਆਂ । ਜਿਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪੁੱਜੀ ਅਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਜਾਂਚ ਤੋਂ ਬਾਅਦ ਹੀ ਸਾਰੇ ਮਾਮਲੇ ਸਬੰਧੀ ਦੱਸ ਸਕਦੇ ਹਨ।