ਕਿਸਾਨਾਂ ਨੇ ਫੂਕਿਆ ਯੋਗੀ ਅਦਿਤਿਆਨਾਥ ਦਾ ਪੁਤਲਾ
ਨਿਹਾਲ ਸਿੰਘ ਵਾਲਾ (ਮੋਗਾ ), 13 ਅਕਤੂਬਰ (ਨਿਊਜ਼ ਪੰਜਾਬ) – ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਦੇ ਵਿਰੋਧ ਵਜੋਂ ਵੱਖ-ਵੱਖ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਰਿਲਾਇੰਸ ਪੰਪ ਅੱਗੇ ਲਗਾਏ ਧਰਨੇ ਦੇ ਸੱਤਵੇਂ ਦਿਨ ਵੀ ਕਿਸਾਨ ਡਟੇ ਹੋਏ ਹਨ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜਿਨ੍ਹਾਂ ਚਿਰ ਖੇਤੀ ਵਿਰੋਧੀ ਪਾਸ ਕੀਤੇ ਬਿੱਲ ਰੱਦ ਨਹੀਂ ਕਰਦੀ ਉਨ੍ਹਾਂ ਚਿਰ ਤੱਕ ਕਿਸਾਨ ਜਥੇਬੰਦੀਆਂ ਆਪਣੇ ਹੱਕਾਂ ਲਈ ਸੰਘਰਸ਼ ਜਾਰੀ ਰੱਖਣਗੀਆਂ। ਇਸ ਮੌਕੇ ਕਿਸਾਨਾਂ ਵੱਲੋਂ ਹਾਥਰਸ ਕਾਂਡ ਨੂੰ ਲੈ ਕੇ ਯੂ.ਪੀ. ਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਅਦਿਤਾਨਾਥ ਯੋਗੀ ਦਾ ਪੁਤਲਾ ਫੂਕਿਆ।