ਸ੍ਰੀ ਮੁਕਤਸਰ ਸਾਹਿਬ ਦੇ ਦਰਬਾਰ ਸਾਹਿਬ ਵਿਖੇ ਪਹੁੰਚੇ ਕੈਬਨਿਟ ਮੰਤਰੀ ਬਾਜਵਾ
ਨਵੀਂ ਪਾਈਪ ਲਾਇਨ ਦਾ ਕੰਮ ਸ਼ੁਰੂ ਕਰਵਾਇਆ
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ (ਨਿਊਜ਼ ਪੰਜਾਬ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਅੱਜ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਮੈਨੇਜਰ ਸੁਮੇਰ ਸਿੰਘ ਵਲੋਂ ਸਿਰੋਪਾਉ ਅਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਭੇਂਟ ਕੀਤੀ ਗਈ। ਇਸ ਉਪਰੰਤ ਸ: ਬਾਜਵਾ ਨੇ ਮੁਕਤ ਸਰੋਵਰ ਨੂੰ ਨਵੀਂ ਪਾਈ ਜਾਣ ਵਾਲੀ ਪਾਈਪ ਲਾਇਨ ਦੀ ਸ਼ੁਰੂਆਤ ਟੱਕ ਲਾ ਕੇ ਕਰਵਾਈ ਅਤੇ ਇਸ ਕੰਮ ਲਈ 1 ਕਰੋੜ 60 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ। ਇਸ ਮੌਕੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਹਰਚਰਨ ਸਿੰਘ ਬਰਾੜ, ਜਗਜੀਤ ਸਿੰਘ ਬਰਾੜ, ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਸਮੇਤ ਕਈ ਆਗੂ ਤੇ ਅਧਿਕਾਰੀ ਹਾਜ਼ਰ ਸਨ।