ਪਨਸਪ ਦੇ ਐਮ.ਡੀ ਦਿਲਰਾਜ ਸਿੰਘ ਨੇ ਲਿਆ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
ਮੰਡੀ ਘੁਬਾਇਆ, 13 ਅਕਤੂਬਰ (ਨਿਊਜ਼ ਪੰਜਾਬ) – ਪਨਸਪ ਦੇ ਐਮ.ਡੀ ਦਿਲਰਾਜ ਸਿੰਘ ਵੱਲੋਂ ਦਾਣਾ ਮੰਡੀ ਘੁਬਾਇਆ ‘ਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ ਅਤੇ ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਘੱਟ ਨਮੀ ਵਾਲੀ ਝੋਨੇ ਦੀ ਫ਼ਸਲ ਹੀ ਮੰਡੀ ‘ਚ ਲੈ ਕੇ ਆਉਣ ਤਾਂ ਜੋ ਉਸ ਦੀ ਸਮੇਂ ਸਿਰ ਖ਼ਰੀਦ ਹੋ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਏ।