ਵੱਖ-ਵੱਖ ਵਿਭਾਗਾਂ ਦੇ ਠੇਕਾ ਆਧਾਰਿਤ ਮੁਲਾਜ਼ਮਾਂ ਵੱਲੋਂ ਵਿਸ਼ਾਲ ਰੈਲੀ
ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰਨ ਦੀ ਤਿਆਰੀ
ਪਟਿਆਲਾ, 13 ਅਕਤੂਬਰ (ਨਿਊਜ਼ ਪੰਜਾਬ) – ਪਟਿਆਲਾ ਦੀ ਦੁੱਖ ਨਿਵਾਰਨ ਰੋਡ ‘ਤੇ ਸਥਿਤ ਪੁੱਡਾ ਗਰਾਉਂਡ ਵਿਚ ਕਈ ਵਿਭਾਗਾਂ ਚ ਠੇਕੇ ਆਦਿ ‘ਤੇ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ ਹੈ । ਇੱਥੇ ਵੱਡੀ ਗਿਣਤੀ ਵਿਚ ਔਰਤਾਂ,ਬਜ਼ੁਰਗ ਤੇ ਬੱਚੇ ਵੀ ਸ਼ਾਮਿਲ ਹਨ। ਜੋ ਕੁਝ ਸਮੇਂ ਬਾਅਦ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਕੂਚ ਕਰਨਗੇ । ਮੌਕੇ ‘ਤੇ ਪੁਲਿਸ ਪ੍ਰਬੰਧ ਵੀ ਪ੍ਰਸ਼ਾਸਨ ਵੱਲੋਂ ਕਰ ਲਏ ਗਏ ਹਨ। ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਜਾਣ ਵਾਲੀਆਂ ਸੜਕਾਂ ‘ਤੇ ਪੁਲਿਸ ਵੱਲੋਂ ਪਹਿਲਾਂ ਤੋਂ ਹੀ ਬੈਰੀਕੇਟ ਆਦਿ ਲਗਾ ਦਿੱਤੇ ਗਏ ਹਨ । ਆਵਾਜਾਈ ਰੋਕ ਦਿੱਤੀ ਗਈ ਹੈ।