ਕਿਸਾਨਾਂ ਵੱਲੋਂ ਆਪਣੇ ਟਰੈਕਟਰ ਰੇਲ ਲਾਈਨ ‘ਤੇ ਕੀਤੇ ਗਏ ਖੜੇ

ਜੰਡਿਆਲਾ ਗੁਰੂ (ਅੰਮ੍ਰਿਤਸਰ), 13 ਅਕਤੂਬਰ (ਨਿਊਜ਼ ਪੰਜਾਬ) – ਅੱਜ ਰੇਲਵੇ ਟਰੈਕ ਦੇਵੀਦਾਸਪੁਰਾ (ਜੰਡਿਆਲਾ ਗੁਰੂ) ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚੱਲ ਰਿਹਾ ਅੰਦੋਲਨ ਅੱਜ 20ਵੇਂ ਦਿਨ ਵੀ ਜਾਰੀ ਹੈ। ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਅੱਜ ਵੱਡੀ ਤਾਦਾਦ ਵਿਚ ਕਿਸਾਨਾਂ ਵੱਲੋਂ ਆਪਣੇ ਟਰੈਕਟਰ ਰੇਲ ਲਾਈਨ ‘ਤੇ ਖੜੇ ਕਰਕੇ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।