ਬਟਾਲਾ, 13 ਅਕਤੂਬਰ (ਨਿਊਜ਼ ਪੰਜਾਬ) – ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ, ਜੋ ਪਿਛਲੀ ਵਿਧਾਨ ਸਭਾ ਚੋਣ ‘ਚ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਡੇਰਾ ਬਾਬਾ ਨਾਨਕ ਹਲਕੇ ਤੋਂ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਹਨ, ਅੱਜ ਫਿਰ ਉਹ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਅਕਾਲੀ ਦਲ ‘ਚ ਵਾਪਸ ਪਰਤ ਆਏ।