ਵਿਧਾਨ ਸਭਾ ਇਜਲਾਸ ਸੱਦਣ ਬਾਰੇ ਹੋਵੇਗਾ ਜਲਦ ਫ਼ੈਸਲਾ – ਤ੍ਰਿਪਤ ਰਾਜਿੰਦਰ ਬਾਜਵਾ
ਚੰਡੀਗੜ੍ਹ, 13 ਅਕਤੂਬਰ (ਨਿਊਜ਼ ਪੰਜਾਬ) – ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕੇ ਵਿਧਾਨ ਸਭਾ ਇਜਲਾਸ ਸੱਦਣ ਬਾਰੇ ਫ਼ੈਸਲਾ ਜਲਦੀ ਕੈਬਨਿਟ ਮੀਟਿੰਗ ਵਿਚ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਅਜੇ ਸਰਕਾਰ ਤੋਂ ਕੋਈ ਮੰਗ ਨਹੀਂ ਰੱਖੇਗੀ ਪਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਰੇਲਵੇ ਟਰੈਕ ਤੋਂ ਮਾਲ ਗੱਡੀਆਂ ਨੂੰ ਵੀ ਛੋਟ ਜ਼ਰੂਰ ਦੇਣ ਤਾਂ ਜੋ ਕਿਸਾਨੀ ਦਾ ਹੋਰ ਨੁਕਸਾਨ ਨਾ ਹੋ ਸਕੇ।