5 ਨਵੰਬਰ ਨੂੰ ਦੇਸ਼ ਭਰ ‘ਚ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਚੱਕਾ ਜਾਮ ਕਰਨਗੀਆਂ ਕਿਸਾਨ ਜਥੇਬੰਦੀਆਂ

ਚੰਡੀਗੜ੍ਹ, 13 ਅਕਤੂਬਰ (ਨਿਊਜ਼ ਪੰਜਾਬ)- ਚੰਡੀਗੜ੍ਹ ‘ਚ ਅੱਜ ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ ਹੋਈ। ਬੈਠਕ ‘ਚ ਜਥੇਬੰਦੀਆਂ ਵਲੋਂ ਜਿੱਥੇ ਭਲਕੇ ਕੇਂਦਰ ਨਾਲ ਗੱਲਬਾਤ ਕਰਨ ਦਾ ਫ਼ੈਸਲਾ ਲਿਆ ਗਿਆ, ਉੱਥੇ ਹੀ ਕਿਸਾਨਾਂ ਵਲੋਂ 5 ਨਵੰਬਰ ਨੂੰ ਦੇਸ਼ ਭਰ ‘ਚ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮੀਂ 4 ਵਜੇ ਤੱਕ ਚੱਕਾ ਜਾਮ ਕਰਨ ਦਾ ਫ਼ੈਸਲਾ ਵੀ ਲਿਆ ਗਿਆ ਹੈ।