ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਿਲਕੁਲ ਨੇੜੇ ਪਹੁੰਚੇ ਹਜ਼ਾਰਾਂ ਹੀ ਠੇਕਾ ਆਧਾਰਿਤ ਮੁਲਾਜ਼ਮ
ਪਟਿਆਲਾ, 13 ਅਕਤੂਬਰ (ਨਿਊਜ਼ ਪੰਜਾਬ)- ਸੂਬੇ ਦੇ ਵੱਖ ਵੱਖ ਵਿਭਾਗਾਂ ‘ਚ ਕੰਮ ਕਰਦੇ ਠੇਕਾ ਆਧਾਰਿਤ ਮੁਲਾਜ਼ਮਾਂ ਵਲੋਂ ਰੋਸ ਮਾਰਚ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਘੇਰਨ ਦਾ ਯਤਨ ਕੀਤਾ ਗਿਆ ਪਰ ਇੱਥੇ ਪਹਿਲਾਂ ਤੋਂ ਹੀ ਤਾਇਨਾਤ ਭਾਰੀ ਪੁਲਿਸ ਫੋਰਸ ਨੇ ਇਨ੍ਹਾਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਿਲਕੁਲ ਨਾਲ ਵਾਈ. ਪੀ. ਐਸ ਚੌਕ ‘ਚ ਰੋਕ ਲਿਆ ਗਿਆ। ਸਭ ਤੋਂ ਅੱਗੇ ਬੱਚੇ ਅਤੇ ਔਰਤਾਂ ਬੈਠੀਆਂ ਹਨ, ਜਿਸ ਕਾਰਨ ਪੁਲਿਸ ਪ੍ਰਸ਼ਾਸਨ ਵੀ ਬੇਵੱਸ ਨਜ਼ਰ ਆ ਰਿਹਾ ਹੈ। ਪੁਲਿਸ ਪ੍ਰਸ਼ਾਸਨ ਦੇ ਆਲਾ ਅਧਿਕਾਰੀਆਂ ਨੇ ਰੋਸ ਮਾਰਚ ਦੀ ਅਗਵਾਈ ਕਰ ਰਹੇ ਆਗੂਆਂ ਨਾਲ ਗੱਲਬਾਤ ਵੀ ਕੀਤੀ ਹੈ । ਫਿਲਹਾਲ ਧਰਨਾਕਾਰੀ ਮੌਕੇ ‘ਤੇ ਹੀ ਧਰਨਾ ਲਾ ਕੇ ਬੈਠਣ ਲਈ ਬਾਜਿਦ ਹਨ।