ਸੰਗਰੂਰ : ਅਸ਼ਵਨੀ ਸ਼ਰਮਾ ‘ਤੇ ਹੋਏ ਹਮਲੇ ਖ਼ਿਲਾਫ਼ ਭਾਜਪਾ ਵਰਕਰਾਂ ਨੇ ਡੀ. ਸੀ. ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨ
ਸੰਗਰੂਰ, 13 ਅਕਤੂਬਰ (ਨਿਊਜ਼ ਪੰਜਾਬ)- ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਹੋਏ ਹਮਲੇ ਦੇ ਵਿਰੋਧ ‘ਚ ਸੂਬੇ ਭਰ ‘ਚ ਭਾਜਪਾ ਵਰਕਰਾਂ ਵਲੋਂ ਜ਼ਿਲ੍ਹਾ ਪੱਧਰੀ ਧਰਨਾ ਲਾਏ ਗਏ। ਇਸੇ ਤਹਿਤ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ ਦੀ ਪ੍ਰਧਾਨਗੀ ਹੇਠ ਸੰਗਰੂਰ ਵਿਖੇ ਵੀ ਡੀ. ਸੀ. ਦਫ਼ਤਰ ਅੱਗੇ ਸੈਂਕੜੇ ਭਾਜਪਾ ਵਰਕਰਾਂ ਨੇ ਸੂਬੇ ਦੀ ਕਾਂਗਰਸ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਅਤੇ ਕਾਂਗਰਸ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਸੂਬਾਈ ਆਗੂ ਸਰਜੀਵਨ ਜਿੰਦਲ, ਮਨਿੰਦਰ ਕਪਿਆਲ, ਲਲਿਤ ਗਰਗ, ਮੰਡਲ ਪ੍ਰਧਾਨ ਰੋਮੀ ਗੋਇਲ ਨੇ ਦੋਸ਼ ਲਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਆਪਣੀਆਂ ਅਸਫਲਤਾਵਾਂ ਨੂੰ ਲੁਕਾਉਣ ਅਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਅਜਿਹੇ ਘਟੀਆ ਹੱਥਕੰਡਿਆਂ ‘ਤੇ ਉਤਰੀ ਹੋਈ ਹੈ।