ਅੰਮ੍ਰਿਤਸਰ ‘ਚ ਕੋਰੋਨਾ ਦੇ 52 ਨਵੇਂ ਮਾਮਲੇ, ਇੱਕ ਦੀ ਮੌਤ
ਅੰਮ੍ਰਿਤਸਰ, 13 ਅਕਤੂਬਰ (ਨਿਊਜ਼ ਪੰਜਾਬ) – ਅੰਮ੍ਰਿਤਸਰ ‘ਚ ਕੋਰੋਨਾ ਵਾਇਰਸ ਦੇ ਅੱਜ 52 ਨਵੇਂ ਮਾਮਲੇ ਪਾਜ਼ੀਟਿਵ ਆਏ ਹਨ, ਜਿਸ ਨਾਲ ਕੁੱਲ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 11260 ਹੋ ਗਈ ਹੈ, ਇਨ੍ਹਾਂ ‘ਚੋਂ 10,177 ਠੀਕ ਹੋ ਚੁੱਕੇ ਹਨ ਤੇ 667 ਐਕਟਿਵ ਕੇਸ ਹਨ। ਇਸ ਤੋਂ ਇਲਾਵਾ ਅੱਜ ਕੋਰੋਨਾ ਕਾਰਨ ਇੱਕ ਮਰੀਜ਼ ਦੀ ਮੌਤ ਹੋ ਗਈ, ਜਿਸ ਕਾਰਨ ਕੋਰੋਨਾ ਕਾਰਨ ਮੌਤਾਂ ਦੀ ਕੁੱਲ ਗਿਣਤੀ 422 ਹੋ ਗਈ ਹੈ।