ਦੁੱਧ ਉਤਪਾਦਕਾਂ ‘ਤੇ ਡੇਅਰੀ ਫਾਰਮਰਾਂ ਲਈ ਆਨਲਾਈਨ ਸਿਖਲਾਈ ਪ੍ਰੋਗਰਾਮ 19 ਤੋਂ
ਨਵਾਂਸ਼ਹਿਰ,13 ਅਕਤੂਬਰ (ਨਿਊਜ਼ ਪੰਜਾਬ ) : ਕੈਬਨਿਟ ਮੰਤਰੀ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਉਚੇਰੀ ਸਿੱਖਿਆ ਵਿਭਾਗ ਪੰਜਾਬ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ 19 ਅਕਤੂਬਰ ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਘਰੇ ਬੈਠੇ ਹੀ ਆਨਲਾਈਨ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਡੇਅਰੀ ਵਿਕਾਸ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕਰਨੈਲ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤੀ ਜਾ ਰਹੀ ਇਹ ਆਨਲਾਈਨ ਸਿਖਲਾਈ ਦੁੱਧ ਉਪਪਾਦਕਾਂ ਅਤੇ ਡੇਅਰੀ ਫਾਰਮਰਾਂ ਲਈ ਬੇਹੱਦ ਲਾਹੇਵੰਦ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੁੱਧ ਉਤਪਾਦਕ ਤੇ ਡੇਅਰੀ ਫਾਰਮਰ ਪਸ਼ੂ ਖ਼ਰੀਦਣ ਲਈ ਕਰਜ਼ੇ ਦੀ ਸਹੂਲਤ, ਪਸ਼ੂਆਂ ਦੇ ਸੁਚੱਜੇ ਸ਼ੈੱਡ, ਸਿੰਗਲ ਰੋਅ ਫੌਡਰ ਹਾਰਵੈਸਟਰ, ਸੈਲਫ ਪ੍ਰੋਪੈਲਡ, ਫੌਰੇਜ਼ ਕਟਰ, ਆਟੋਮੈਟਿਕ ਮਿਲਕ ਡਿਸਪੈਂਸਿੰਗ ਯੂਨਿਟ, ਆਟੋਮੈਟਿਕ ਸਾਈਲੇਜ਼ ਬੇਲਰ-ਕਮ-ਰੈਪਰ ਮਸ਼ੀਨ ਦੀ ਖ਼ਰੀਦ ‘ਤੇ ਸਰਸਿਡੀ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੇ ਆਪ ਨੂੰ ਇਸ ਸਿਖਲਾਈ ਪ੍ਰੋਗਰਾਮ ਵਿਚ ਦਾਖ਼ਲ ਕਰਵਾਉਣ ਲਈ ਦਫ਼ਤਰ ਡੇਅਰੀ ਵਿਕਾਸ ਅਫ਼ਸਰ, ਵੈਟਨਰੀ ਪੋਲੀਕਲੀਨਿਕ, ਬੰਗਾ ਰੋਡ, ਮਹਾਲੋਂ ਵਿਖੇ ਸੰਪਰਕ ਕਰਨ। ਕੈਬਨਿਟ ਮੰਤਰੀ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਉਚੇਰੀ ਸਿੱਖਿਆ ਵਿਭਾਗ ਪੰਜਾਬ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੇਅਰੀ ਵਿਕਾਸ ਵਿਭਾਗ ਵੱਲੋਂ 19 ਅਕਤੂਬਰ ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਘਰੇ ਬੈਠੇ ਹੀ ਆਨਲਾਈਨ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਡੇਅਰੀ ਵਿਕਾਸ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕਰਨੈਲ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤੀ ਜਾ ਰਹੀ ਇਹ ਆਨਲਾਈਨ ਸਿਖਲਾਈ ਦੁੱਧ ਉਪਪਾਦਕਾਂ ਅਤੇ ਡੇਅਰੀ ਫਾਰਮਰਾਂ ਲਈ ਬੇਹੱਦ ਲਾਹੇਵੰਦ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੁੱਧ ਉਤਪਾਦਕ ਤੇ ਡੇਅਰੀ ਫਾਰਮਰ ਪਸ਼ੂ ਖ਼ਰੀਦਣ ਲਈ ਕਰਜ਼ੇ ਦੀ ਸਹੂਲਤ, ਪਸ਼ੂਆਂ ਦੇ ਸੁਚੱਜੇ ਸ਼ੈੱਡ, ਸਿੰਗਲ ਰੋਅ ਫੌਡਰ ਹਾਰਵੈਸਟਰ, ਸੈਲਫ ਪ੍ਰੋਪੈਲਡ, ਫੌਰੇਜ਼ ਕਟਰ, ਆਟੋਮੈਟਿਕ ਮਿਲਕ ਡਿਸਪੈਂਸਿੰਗ ਯੂਨਿਟ, ਆਟੋਮੈਟਿਕ ਸਾਈਲੇਜ਼ ਬੇਲਰ-ਕਮ-ਰੈਪਰ ਮਸ਼ੀਨ ਦੀ ਖ਼ਰੀਦ ‘ਤੇ ਸਰਸਿਡੀ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੇ ਆਪ ਨੂੰ ਇਸ ਸਿਖਲਾਈ ਪ੍ਰੋਗਰਾਮ ਵਿਚ ਦਾਖ਼ਲ ਕਰਵਾਉਣ ਲਈ ਦਫ਼ਤਰ ਡੇਅਰੀ ਵਿਕਾਸ ਅਫ਼ਸਰ, ਵੈਟਨਰੀ ਪੋਲੀਕਲੀਨਿਕ, ਬੰਗਾ ਰੋਡ, ਮਹਾਲੋਂ ਵਿਖੇ ਸੰਪਰਕ ਕਰਨ।