ਜਲੰਧਰ ਦੇ ਇਕ ਸ਼ੋਅਰੂਮ ਵਿਚ ਲੱਗੀ ਭਿਆਨਕ ਅੱਗ

ਜਲੰਧਰ, 14 ਅਕਤੂਬਰ (ਨਿਊਜ਼ ਪੰਜਾਬ)- ਜਲੰਧਰ ਦੇ ਮਾਡਲ ਟਾਊਨ ਇਲਾਕੇ ਵਿਚ ਅੱਜ ਸਵੇਰੇ ਇਕ ਪੰਜਾਬੀ ਜੁੱਤੀ ਦੇ ਸ਼ੋਅਰੂਮ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਮੌਕੇ ‘ਤੇ ਫਾਇਰ ਬ੍ਰਿਗੇਡ ਦੀ ਟੀਮ ਪਹੁੰਚੀ ਤੇ ਅੱਗ ‘ਤੇ ਕਾਬੂ ਪਾਇਆ ਗਿਆ।