ਅਜਨਾਲਾ ਦੇ ਐਸ.ਐਮ.ਓ ਡਾ: ਓਮ ਪ੍ਰਕਾਸ਼ ਨੂੰ ਹੋਇਆ ਕੋਰੋਨਾ
ਹਸਪਤਾਲ ਦੇ ਡਾਕਟਰਾਂ, ਸਟਾਫ਼ ਨਰਸਾਂ ਸਮੇਤ 12 ਜਣਿਆਂ ਨੂੰ ਪਹਿਲਾ ਹੋਇਆ ਸੀ ਕੋਰੋਨਾ
ਅਜਨਾਲਾ, 14 ਅਕਤੂਬਰ (ਨਿਊਜ਼ ਪੰਜਾਬ) – ਸਿਵਲ ਹਸਪਤਾਲ ਅਜਨਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਓਮ ਪ੍ਰਕਾਸ਼ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਆਪਣੇ ਆਪ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ ਹੈ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ: ਓਮ ਪ੍ਰਕਾਸ਼ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਨ੍ਹਾਂ ਨੂੰ ਹਲਕਾ ਬੁਖ਼ਾਰ ਅਤੇ ਖਾਂਸੀ ਹੋਣ ਕਾਰਨ ਉਨ੍ਹਾਂ ਆਪਣਾਂ ਕੋਰੋਨਾ ਦਾ ਟੈੱਸਟ ਕਰਵਾਇਆ ਸੀ। ਜਿਸ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਆਪਣੇ ਆਪ ਨੂੰ ਘਰ ਵਿਚ ਹੀ ਇਕਾਂਤਵਾਸ ਕਰ ਲਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਵਲ ਹਸਪਤਾਲ ਵਿਚ ਆਉਣ ਤੇ ਮੂੰਹ ਤੇ ਮਾਸਕ ਜ਼ਰੂਰ ਪਹਿਨ ਕੇ ਆਉਣ ਅਤੇ ਸਮਾਜਿਕ ਦੂਰੀ ਨੂੰ ਹਰ ਹਾਲ ਵਿਚ ਬਣਾ ਕੇ ਰੱਖਿਆ ਜਾਵੇ।