ਦੇਵੀਦਾਸਪੁਰਾ ਰੇਲਵੇ ਟਰੈਕ ‘ਤੇ ਧਰਨਾ 21ਵੇਂ ਦਿਨ ‘ਚ ਪੁੱਜਾ , ਧਰਨਾ 17 ਅਕਤੂਬਰ ਤੱਕ ਜਾਰੀ ਰੱਖਣ ਦਾ ਐਲਾਨ

ਜੰਡਿਆਲਾ ਗੁਰੂ (ਅੰਮ੍ਰਿਤਸਰ) 14 ਅਕਤੂਬਰ (ਨਿਊਜ਼ ਪੰਜਾਬ) – ਰੇਲਵੇ ਟਰੈਕ ਦੇਵੀਦਾਸਪੁਰਾ (ਜੰਡਿਆਲਾ ਗੁਰੂ) ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚੱਲ ਰਿਹਾ ਅੰਦੋਲਨ ਅੱਜ 21ਵੇਂ ਦਿਨ ਵੀ ਜਾਰੀ ਹੈ। ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਅੱਜ ਵੱਡੀ ਤਾਦਾਦ ਵਿਚ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਨਿਆਂ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।  ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ  ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੁਖਵਿੰਦਰ ਸਿੰਘ ਸਭਰਾ ਨੇ ਦੱਸਿਆ ਕਿ ਇਹ ਧਰਨਾ 17 ਅਕਤੂਬਰ ਤੱਕ ਲਈ ਵਧਾ ਦਿੱਤਾ ਗਿਆ ਹੈ ਅਤੇ ਮੰਗਾਂ ਨਾਂ ਮੰਨੇ ਜਾਣ ਤੱਕ ਇਹ ਸੰਘਰਸ਼ ਨਿਰੰਤਰ ਜਾਰੀ ਰਹੇਗਾ।